<p>ਅੰਮ੍ਰਿਤਸਰ: ਪਹਾੜੀ ਖੇਤਰ ਅੰਦਰ ਹੋ ਰਹੇ ਭਾਰੀ ਮੀਂਹ ਦੇ ਕਾਰਣ ਪਾਣੀ ਦਾ ਪੱਧਰ ਵਧਿਆ ਅਤੇ ਰਾਵੀ ਦਰਿਆ ਅੰਦਰ 1 ਲੱਖ 25 ਹਜ਼ਾਰ ਕਿਉਂਸਿਕ ਪਾਣੀ ਛੱਡਿਆ ਗਿਆ। ਜਿਸ ਦੇ ਚੱਲਦੇ ਅਜਨਾਲਾ ਖੇਤਰ ਨੇੜੇ ਭਾਰਤ ਪਾਕਿਸਤਾਨ ਸਰਹੱਦ ਕੋਲੋਂ ਲੰਘਦੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਾਵੀ ਦਰਿਆ ਨੇੜੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ। ਉੱਥੇ ਹੀ ਨੇੜੇ ਦੇ ਪਿੰਡਾਂ ਵਿੱਚ ਅਲਰਟ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਵੀ ਦਰਿਆ ਨੇੜੇ ਨਾ ਜਾਣ। ਰਾਵੀ ਦਰਿਆ ਦੇ ਨੇੜੇ ਦੇ ਕੁਝ ਪਿੰਡਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਉੱਥੇ ਹੀ ਪਿੰਡਾਂ ਅੰਦਰ ਟੀਮਾਂ ਵੀ ਤੈਨਾਤ ਕੀਤੀਆਂ ਗਈਆਂ ਹਨ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਖਤਰੇ ਵਾਲੀ ਸਥਿਤੀ ਨਹੀਂ ਹੈ। <br><br><br> </p>