<p>ਕਪੂਰਥਲਾ: ਜ਼ਿਲ੍ਹੇ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵੱਲੋਂ ਫਗਵਾੜਾ ਬੱਸ ਸਟੈਂਡ 'ਤੇ ਪੀਆਰਟੀਸੀ ਬੱਸ ਦੀ ਚੈਕਿੰਗ ਕੀਤੀ ਗਈ ਤਾਂ ਬੱਸ 'ਚ ਡੋਡੇ, ਚੂਰਾ ਅਤੇ ਪੋਸਤ ਬਰਾਮਦ ਕੀਤੇ ਗਏ। ਪੁਲਿਸ ਨੇ ਮਾਮਲੇ 'ਚ ਕਾਰਵਾਈ ਕਰਦਿਆਂ ਬੱਸ ਦੇ ਡਰਾਈਵਰ ਅਤੇ ਕੰਡਕਟਰ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਡੀਐਸਪੀ ਵੱਲੋਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਹ ਚੈਕਿੰਗ ਕੀਤੀ ਗਈ ਜਿਸ ਦੌਰਾਨ ਇੱਕ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫਤਾਰ ਕੀਤਾ ਗਿਆ । ਉਹਨਾਂ ਦੱਸਿਆ ਕਿ ਇਹ ਬੱਸ ਦੇ ਡਰਾਈਵਰ ਅਤੇ ਕੰਡਕਟਰ ਪੁਰਾਣੇ ਸਮੇਂ ਤੋਂ ਇੱਕ ਨੈਟਵਰਕ ਦੇ ਜਰੀਏ ਚੂਰਾ ਪੋਸਤ, ਡੋਡੇ ਸਪਲਾਈ ਕਰਦੇ ਸਨ। ਸਾਨੂੰ ਇਸ ਦੀ ਸੂਚਨਾ ਮਿਲੀ ਸੀ ਇਸੇ ਤਹਿਤ ਹੀ ਇਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇੰਨਾ ਉੱਤੇ ਪੁਰਾਣਾਂ ਕੋਈ ਮਾਮਲਾ ਨਹੀਂ ਹੈ। </p>