<p>ਅੰਮ੍ਰਿਤਸਰ: ਜ਼ਿਲ੍ਹੇ ਦੇ ਵੇਰਕਾ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੇ ਦੀ ਮ੍ਰਿਤਕ ਦੇਹ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰਿਕ ਮੈਂਬਰਾਂ ਦੇ ਮੁਤਾਬਿਕ, ਨੌਜਵਾਨ ਇੱਕ ਕੁੜੀ ਨਾਲ ਪਿਆਰ ਕਰਦਾ ਸੀ। ਦੋਵੇਂ ਇਕੱਠੇ ਘੁੰਮਦੇ ਫਿਰਦੇ ਸਨ, ਦੋਵਾਂ ਦੇ ਵਿਆਹ ਦੀ ਗੱਲ ਵੀ ਚੱਲ ਰਹੀ ਸੀ। ਕੱਲ੍ਹ ਕੁੜੀ ਵੱਲੋਂ ਫ਼ੋਨ ਕਰਕੇ ਨੌਜਵਾਨ ਨੂੰ ਮਨਾ ਕਰ ਦਿੱਤਾ ਕਿ ਉਹ ਉਸ ਨਾਲ ਵਿਆਹ ਨਹੀਂ ਕਰਵਾ ਸਕਦੀ, ਉਹ ਵਿਦੇਸ਼ ਜਾਣਾ ਚਾਹੁੰਦੀ ਹੈ। ਇਸ ਗੱਲ ਤੋਂ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਭੜਕੇ ਪਰਿਵਾਰ ਦਾ ਕਹਿਣਾ ਹੈ ਕਿ ਕੁੜੀ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ। ਪੁਲਿਸ ਨੇ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਅਸੀਂ ਪਰਿਵਾਰ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰ ਰਹੇ ਹਾਂ।</p>