<p>ਤਰਨਤਾਰਨ: ਤਰਨਤਾਰਨ ਦੇ ਕਸਬਾ ਹਾਰੀਕੇ ਸਤਲੁਜ ਦਰਿਆ ਦੇ ਪਾਣੀ ਵਧਣ ਕਾਰਨ ਬੇਘਰ ਹੋਏ ਲੋਕਾਂ ਦਾ ਪਤਾ ਲੈਣ ਪਹੁੰਚੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ। ਜਿੱਥੇ ਉਨ੍ਹਾਂ ਨੇ ਹੜ ਪੀੜਤ ਲੋਕਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਨੂੰ ਰਾਸ਼ਨ ਵੰਡਿਆ। ਉੱਥੇ ਹੀ ਇਨ੍ਹਾਂ ਦੋਵਾਂ ਆਗੂਆਂ ਵੱਲੋਂ ਪੰਜਾਬ ਸਰਕਾਰ 'ਤੇ ਵੀ ਜੰਮ ਕੇ ਨਿਸ਼ਾਨੇ ਲਾਏ। ਉਨ੍ਹਾਂ ਨੇ ਕਿਹਾ ਕਿ ਹੜਾਂ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ ਅਤੇ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਇਨ੍ਹਾਂ ਲੋਕਾਂ ਦੀ ਸਾਰ ਲੈਣ ਦੀ ਬਜਾਏ ਸਿਰਫ ਹਵਾ ਵਿੱਚ ਹੀ ਗੱਲਾਂ ਕਰ ਰਹੀ ਹੈ। ਇਸ ਇਲਾਕੇ ਦੇ ਲੋਕ ਅਤੇ ਸੰਪਰਦਾਵਾਂ ਇਨ੍ਹਾਂ ਲੋਕਾਂ ਦੀ ਬਾਹਾਂ ਫੜ ਕੇ ਬੈਠੀਆਂ ਹੋਈਆਂ ਹਨ ਅਤੇ ਇਨ੍ਹਾਂ ਸੰਪਰਦਾਵਾਂ ਵੱਲੋਂ ਹੀ ਲੋਕਾਂ ਤੱਕ ਰਾਸ਼ਨ ਦੀ ਸੇਵਾ ਪਹੁੰਚਾਈ ਜਾ ਰਹੀ ਹੈ। ਜਿਹੜਾ ਕੰਮ ਸਰਕਾਰ ਦਾ ਬਣਦਾ ਹੈ ਉਹ ਸੰਪਰਦਾਵਾਂ ਕਰ ਰਹੀਆਂ ਹਨ।</p>