<p>ਸੁਲਤਾਨਪਰ ਲੋਧੀ: ਹੜ੍ਹ ਪ੍ਰਭਾਵਿਤ ਲੋਕਾਂ ਦੇ ਲਈ ਮਦਦ ਕਰਨ ਨੂੰ ਲੈ ਕੇ ਹਰੇਕ ਭਾਈਚਾਰਾ ਆਪਣਾ ਹੱਥ ਅੱਗੇ ਵਧਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸੇ ਲੜੀ ਤਹਿਤ ਮਨੁੱਖਤਾ ਫ਼ਲਸਫੇ 'ਤੇ ਪਹਿਰਾ ਦਿੰਦੇ ਹੋਏ ਅੰਕੁਰ ਨਰੂਲਾ ਮਨਿਸਟਰੀ ਪਿੱਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਆਏ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੰਜਾਬ ਵਾਸੀਆਂ ਨੂੰ ਰਾਸ਼ਨ ਦੇ ਨਾਲ-ਨਾਲ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ। ਇਸ ਦੇ ਚੱਲਦੇ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਪ੍ਰਧਾਨ ਗਲੋਬਲ ਕ੍ਰਿਸ਼ਚਿਅਨ ਐਕਸ਼ਨ ਕਮੇਟੀ ਜਤਿੰਦਰ ਮਸੀਹ ਗੌਰਵ ਜ਼ਿਲ੍ਹਾ ਕਪੂਰਥਲਾ ਅਤੇ ਚੇਅਰਮੈਨ ਚਰਜੀਤ ਮਸੀਹ ਐਡਵਾਈਜਰ ਘੱਟ ਗਿਣਤੀਆਂ ਕਮਿਸ਼ਨ ਪੰਜਾਬ ਹਲਕਾ ਸੁਲਤਾਨਪਰ ਲੋਧੀ ਦੇ ਪਿੰਡਾਂ ਵਿੱਚ ਰਾਸ਼ਨ ਦੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਿੱਥੇ-ਜਿੱਥੇ ਵੀ ਹੜ੍ਹ ਤੋਂ ਲੋਕ ਪ੍ਰਭਾਵਿਤ ਹੋਏ ਹਨ, ਉਨ੍ਹਾਂ ਵੱਲੋਂ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।</p>