<p>ਪਠਾਨਕੋਟ: ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਅਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਪੰਜਾਬ ਦੇ ਗੁਰਦਾਸਪੁਰ ਖੇਤਰ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ। ਜਿਥੇ ਪੰਜਾਬ ਲਈ ਇੱਕ ਵੱਡੇ ਪੈਕੇਜ ਦਾ ਵੀ ਐਲਾਨ ਕੀਤਾ। ਇਸ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਇਹ ਸਿਰਫ਼ ਇੱਕ ਪ੍ਰਤੀਕ ਹੈ। ਕੇਂਦਰ ਸਰਕਾਰ ਪੂਰਾ ਸਰਵੇਖਣ ਕਰਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਸੰਭਵ ਮਦਦ ਪ੍ਰਦਾਨ ਕਰੇਗੀ। ਗੁਲਾਬਚੰਦ ਕਟਾਰੀਆ ਪਠਾਨਕੋਟ ਵਿੱਚ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇਨ੍ਹਾਂ ਗੱਲਾਂ ਦਾ ਖੁਲਾਸਾ ਕੀਤਾ। ਇਸ ਬਾਰੇ ਗੱਲ ਕਰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਕੀਤਾ ਗਿਆ ਐਲਾਨ ਸਿਰਫ਼ ਇੱਕ ਪ੍ਰਤੀਕ ਹੈ। ਪੂਰੇ ਪੰਜਾਬ ਵਿੱਚ ਸਰਵੇਖਣ ਕਰਨ ਤੋਂ ਬਾਅਦ, ਕੇਂਦਰ ਸਰਕਾਰ ਕਿਸੇ ਵੀ ਵਿਅਕਤੀ ਨੂੰ ਹੋਏ ਨੁਕਸਾਨ ਦੀ ਜ਼ਰੂਰ ਭਰਪਾਈ ਕਰੇਗੀ। </p>