Surprise Me!

ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਵਿਅਕਤੀ ਦੀ ਮੌਤ

2025-09-11 2 Dailymotion

<p>ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ, ਇਹ ਇੱਕ ਹਫ਼ਤੇ ਵਿੱਚ ਦੂਜੀ ਮੌਤ ਹੈ। ਬਾਉ ਸਿੰਘ ਪੁੱਤਰ ਦਿਆਲ ਸਿੰਘ, ਪਿੰਡ ਟੱਲੀ ਗੁਲਾਮ, ਉਮਰ 38 ਸਾਲ, ਪਾਣੀ ਵਿੱਚ ਫਿਸਲਣ ਨਾਲ ਮੌਤ ਹੋ ਗਈ। ਉਹ ਬੱਗੇਵਾਲਾ ਤੋਂ ਟੱਲੀ ਗੁਲਾਮ ਆਪਣੇ ਘਰ ਜਾ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਇੱਕ ਧੀ, ਇੱਕ ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਇਸ ਹਾਦਸੇ ਤੋਂ ਬਾਅਦ ਪਰਿਵਾਰ ਬੇਹੋਸ਼ੀ ਨਾਲ ਰੋ ਰਿਹਾ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਡਾ. ਰੇਖਾ ਭੱਟੀ ਨੇ ਦੱਸਿਆ ਕਿ ਬਾਉ ਸਿੰਘ ਪੁੱਤਰ ਦਿਆਲ ਸਿੰਘ, ਪਿੰਡ ਟੱਲੀ ਗੁਲਾਮ, ਉਮਰ 38 ਸਾਲ ਦੀ ਮੌਤ ਹੋ ਗਈ ਹੈ, ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। </p>

Buy Now on CodeCanyon