<p>ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਪੰਜਾਬ ਵਿੱਚ ਹੜ੍ਹਾਂ ਨੇ ਪੂਰੀ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਦੂਸਰੇ ਪਾਸੇ ਮੀਂਹ ਦੇ ਕਾਰਨ ਬਹੁਤ ਸਾਰੇ ਗਰੀਬ ਲੋਕਾਂ ਦੀਆਂ ਛੱਤਾਂ ਡਿੱਗ ਚੁੱਕੀਆਂ ਹਨ। ਉਨ੍ਹਾਂ ਨੂੰ ਖੁੱਲ੍ਹੇ ਅਸਮਾਨ ਵਿੱਚ ਸੋਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉੱਥੇ ਹੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਰਾਜਕੁਮਾਰ ਵੇਰਕਾ ਵੱਲੋਂ ਕਈ ਗਰੀਬਾਂ ਦਾ ਮਸੀਹਾ ਬਣ ਉਨ੍ਹਾਂ ਦੇ ਘਰ ਦੀਆਂ ਛੱਤਾਂ ਪਵਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਵਾਰਡ ਨੰਬਰ 64 ਵਿੱਚ ਕੌਂਸਲਰ ਸੰਜੀਵ ਟਾਂਗਰੀ ਅਤੇ ਉਨ੍ਹਾਂ ਦੀ ਧਰਮ ਪਤਨੀ ਨਾਲ ਮਿਲਕੇ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਗਰੀਬ ਲੋਕਾਂ ਨੂੰ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਅਤੇ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ। ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਯੁਵਰਾਜ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਫ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਗਰੀਬ ਲੋਕਾਂ ਦੀ ਮਦਦ ਕੀਤੀ ਜਾਵੇ। </p>