<p>ਫਿਰੋਜ਼ਪੁਰ: ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਪਾਣੀ ਘਟਣ ਤੋਂ ਬਾਅਦ, ਲੋਕ ਆਪਣੇ ਘਰਾਂ ਨੂੰ ਪਰਤ ਗਏ ਪਰ ਹੁਣ ਅਸਲ ਤਬਾਹੀ ਉਨ੍ਹਾਂ ਦੇ ਸਾਹਮਣੇ ਖੜ੍ਹੀ ਹੈ। ਹੜ੍ਹ ਦੇ ਪਾਣੀ ਕਾਰਨ ਮਕਾਨਾਂ ਦੀਆਂ ਕੰਧਾਂ ਡਿੱਗੀਆਂ ਦਿਖਾਈ ਦੇ ਰਹੀਆਂ ਹਨ। ਝੋਨੇ ਅਤੇ ਸਬਜ਼ੀਆਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਖੜ੍ਹੇ ਪਾਣੀ ਵਿੱਚ ਮਰੀਆਂ ਹੋਈਆਂ ਮੱਛੀਆਂ ਪਈਆਂ ਹਨ, ਜਿਸ ਕਾਰਨ ਇਲਾਕੇ ਵਿੱਚ ਬਦਬੂ ਆ ਰਹੀ ਹੈ ਅਤੇ ਬਿਮਾਰੀਆਂ ਫੈਲ ਸਕਦੀਆਂ ਹਨ। ਹੜ੍ਹ ਪੀੜਤ ਪਾਣੀ ਘਟਣ ਮਗਰੋਂ ਵਾਪਿਸ ਘਰਾਂ ਨੂੰ ਤਾਂ ਪਰਤ ਆਏ ਹਨ ਪਰ ਘਰਾਂ ਦੀਆਂ ਕਮਜ਼ੋਰ ਪਈਆਂ ਕੰਧਾਂ ਅਤੇ ਅੱਧ ਟੁੱਟੇ ਮਕਾਨਾਂ ਵਿੱਚ ਰਹਿਣਾ ਖਤਰੇ ਤੋਂ ਖਾਲੀ ਨਹੀਂ ਜਾਪਦਾ। ਲੋਕਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। <br> </p>
