<p>ਕਪੂਰਥਲਾ: ਸੁਲਤਾਨਪੁਰ ਲੋਧੀ-ਗੋਇੰਦਵਾਲ ਮਾਰਗ 'ਤੇ ਪਿੰਡ ਮੰਗੂਪੁਰ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਵਾਈ ਲੈਣ ਲਈ ਜਾ ਰਹੇ ਸੀ, ਜਦੋਂ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਧਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਪਤੀ ਪਤਨੀ ਦੀ ਸ਼ਨਾਖਤ ਸੁਲਤਾਨਪੁਰ ਲੋਧੀ ਦੇ ਪਰਮਜੀਤਪੁਰ (ਆਲੂਪੁਰ) ਦੇ ਸੇਵਾ ਮੁਕਤ ਸੂਬੇਦਾਰ ਫਕੀਰ ਸਿੰਘ (73) ਅਤੇ ਬਲਵੀਰ ਕੌਰ (71) ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।</p>