ਅੰਮ੍ਰਿਤਸਰ: ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਣ ਵਾਲੇ ਜਥੇ ਨੂੰ ਇਸ ਵਾਰ ਆਗਿਆ ਨਾ ਦੇਣ ਦੇ ਫੈਸਲੇ ਕਾਰਣ ਸਿੱਖ ਸੰਗਤਾਂ ਵਿੱਚ ਡੂੰਘਾ ਰੋਸ ਪੈਦਾ ਹੋਇਆ ਹੈ। ਜੇਕਰ ਭਾਰਤੀ ਕ੍ਰਿਕਟ ਟੀਮ ਪਾਕਿਸਤਾਨ ਨਾਲ ਤਮਾਮ ਵਿਰੋਧ ਦੇ ਬਾਵਜੂਦ ਮੈਚ ਖੇਡ ਸਕਦੀ ਹੈ ਤਾਂ ਸਿੱਖ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਕਿਉਂ ਨਹੀਂ ਜਾ ਸਕਦੇ। ਹੁਣ ਵੀ ਸਮਾਂ ਰਹਿੰਦਾ ਹੈ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ ਅਤੇ ਯਾਤਰੀਆਂ ਨੂੰ ਵੀਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਸਕਣ।