<p>ਸੰਗਰੂਰ: ਪੂਰੇ ਪੰਜਾਬ ਭਰ ਵਿੱਚ ਆਏ ਹੜ੍ਹਾਂ ਤੋਂ ਬਾਅਦ ਸਮਾਜ ਸੇਵੀਆਂ ਅਤੇ ਜਥੇਬੰਦੀਆਂ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਲਈ ਰਸਦ ਭੇਜੀ ਜਾ ਰਹੀ ਹੈ। ਅੱਜ ਸੰਗਰੂਰ ਵਿਖੇ ਕਿਸਾਨ ਜਥੇਬੰਦੀ ਵੱਲੋਂ 10 ਮਨ ਦੀ ਕਣਕ ਹੜ੍ਹ ਪੀੜਤਾਂ ਨੂੰ ਪਹੂੰਚਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਹੜਾਂ ਦੀ ਮਾਰ ਕਰਕੇ ਪੰਜਾਬੀਆਂ ਦਾ ਨੁਕਸਾਨ ਹੋਇਆ ਹੈ। ਉਸ ਨੁਕਸਾਨ ਨੂੰ ਭਰਨ ਲਈ ਸਾਰਿਆਂ ਦਾ ਅੱਗੇ ਆਉਣਾ ਜ਼ਰੂਰੀ ਹੈ। ਅਸੀਂ ਪਹਿਲਾਂ ਵੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਦਦ ਪਹੁੰਚਾਈ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਅੱਜ ਕਣਕ ਦਿੱਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਕਿਸਾਨਾਂ ਵੱਲੋਂ ਸਰਕਾਰ ਖਿਲ਼ਾਫ ਧਰਨਾ ਲਾ ਕੇ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਸੰਗਰੂਰ ਦੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆਪਣਾ ਯੋਗਦਾਨ ਦੇ ਕੇ ਹੜ੍ਹ ਪੀੜਤਾਂ ਦੀ ਲਈ ਮਦਦ ਕੀਤੀ। </p>