<p>ਪਠਾਨਕੋਟ: ਜ਼ਿਲ੍ਹੇ 'ਚ ਆਏ ਹੜ੍ਹ ਨੇ ਲੋਕਾਂ ਦੀ ਜ਼ਿੰਦਗੀ ਉਜਾੜ ਕੇ ਰੱਖ ਦਿੱਤੀ ਹੈ। ਕਈ ਲੋਕਾਂ ਦੀ ਜਾਨ ਚਲੀ ਗਈ, ਕਈ ਘਰ ਢਹਿ ਗਏ, ਅਤੇ ਕਿਸਾਨਾਂ ਦੀਆਂ ਜ਼ਮੀਨਾਂ ਵੀ ਪਾਣੀ ਵਿੱਚ ਦਫਨ ਹੋ ਗਈਆਂ। ਸਿਰਫ ਇਨਸਾਨ ਹੀ ਨਹੀਂ, ਕਈਆਂ ਦੇ ਪਸ਼ੂ ਵੀ ਹੜ ਦੀ ਭੇਂਟ ਚੜ੍ਹ ਗਏ। ਜਿਸ ਦੇ ਚਲਦੇ ਅੱਜ ਮੌਕੇ ਦਾ ਜਾਇਜ਼ਾ ਲੈਣ ਲਈ ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਰਾਣਾ ਮਾਧੋਪੁਰ ਹੈੱਡਵਰਕਸ ਪਹੁੰਚੇ। ਜਿੱਥੇ ਉਨ੍ਹਾਂ ਨੇ ਮਾਧੋਪੁਰ ਹੈੱਡਵਰਕਸ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ। ਭਾਜਪਾ ਨੇ ਸੂਬਾ ਸਰਕਾਰ 'ਤੇ ਸਿੱਧਾ ਨਿਸ਼ਾਨਾ ਲਗਾਉਂਦੇ ਹੋਏ ਇਲਜ਼ਾਮ ਲਗਾਇਆ ਗਿਆ ਕਿ ਜ਼ਿਲੇ ਵਿੱਚ ਆਏ ਹੜ੍ਹਾਂ ਲਈ ਚੀਫ ਉੱਚ ਅਧਿਕਾਰੀ ਅਤੇ ਸੂਬਾ ਸਰਕਾਰ ਜ਼ਿੰਮੇਵਾਰ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਲੋਕਾਂ ਦੇ ਸਵਾਲਾਂ ਤੋਂ ਬਚਣ ਲਈ ਤਿੰਨ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ। ਸਵਾਲ ਇਹ ਹੈ ਕੀ ਇਹ ਸਸਪੈਂਸ਼ਨ ਹੜ੍ਹ ਦੀ ਤਬਾਹੀ ਦੀ ਸੱਚਾਈ ਨੂੰ ਝੁਠਲਾਉਣ ਦੀ ਕੋਸ਼ਿਸ਼ ਹੈ ਜਾਂ ਜਵਾਬਦੇਹੀ ਤੋਂ ਭੱਜਣ ਦਾ ਤਰੀਕਾ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਮੈਨਮੇਡ ਹੜ੍ਹ ਹਨ। </p>