<p>ਪਟਿਆਲਾ: ਪੁਲਿਸ ਅਤੇ ਪ੍ਰਸ਼ਾਸਨ ਨੇ ਵੱਡੀ ਕਰਦਿਆਂ ਦੋ ਕਥਿਤ ਨਸ਼ਾ ਤਸਕਰਾਂ ਦੇ ਮਕਾਨਾਂ ’ਤੇ ਬੁਲਡੋਜ਼ਰ ਚਲਾਇਆ ਗਿਆ। ਜਿਵੇਂ ਹੀ ਪ੍ਰਸ਼ਾਸਨਿਕ ਟੀਮ ਨੇ ਭੰਨਤੋੜ ਦੀ ਸ਼ੁਰੂਆਤ ਕੀਤੀ, ਇਲਾਕੇ ਵਿੱਚ ਰੋਲਾ ਪੈ ਗਿਆ ਅਤੇ ਨੇੜਲੇ ਲੋਕ ਮੌਕੇ ’ਤੇ ਇਕੱਠੇ ਹੋ ਗਏ। ਕਾਰਵਾਈ ਦੌਰਾਨ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਰੋਧ ਕੀਤਾ। ਖ਼ਾਸ ਕਰਕੇ ਮਹਿਲਾਵਾਂ ਨੇ ਪੁਲਿਸ ਅਧਿਕਾਰੀਆਂ ਦਾ ਘਿਰਾਓ ਕੀਤਾ ਅਤੇ ਜ਼ੋਰਦਾਰ ਨਾਰੇਬਾਜ਼ੀ ਕੀਤੀ। ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਰਿਹਾ, ਪਰ ਪੁਲਿਸ ਨੇ ਸਖ਼ਤੀ ਦਿਖਾਉਂਦੇ ਹੋਏ ਹਾਲਾਤਾਂ ਨੂੰ ਕਾਬੂ ਕਰ ਲਿਆ। ਅਧਿਕਾਰੀਆਂ ਨੇ ਸਾਫ਼ ਕੀਤਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਛੱਡਿਆ ਨਹੀਂ ਜਾਵੇਗਾ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। </p>