<p>ਅੰਮ੍ਰਿਤਸਰ: 8 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸਮੇਤ ਗੁਰੂ ਰਾਮਦਾਸ ਏਅਰਪੋਟ ਅਤੇ ਰੇਲਵੇ ਸਟੇਸ਼ ਨੂੰ ਦੇਸ਼-ਵਿਦੇਸ਼ ਤੋਂ ਲਿਆਂਦੇ ਗਏ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਸੇਵਾਦਾਰ ਪ੍ਰਭਲੀਨ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਅਤੇ ਰੋਸ਼ਨੀ ਨਾਲ ਸਜਾਇਆ ਜਾਵੇਗਾ। ਮੁੰਬਈ, ਕੋਲਕਾਤਾ ਅਤੇ ਦਿੱਲੀ ਤੋਂ ਲਗਭਗ 100 ਮਾਹਿਰ ਕਾਰੀਗਾਰ ਵੀ ਸਜਾਵਟ ਦੇ ਕੰਮ ਲਈ ਪਹੁੰਚੇ ਹਨ। ਗੁਰਪੁਰਬ 'ਤੇ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦੇ ਹੋਏ, ਵੱਖ-ਵੱਖ ਸ਼ਹਿਰਾਂ ਤੋਂ ਆਈ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ, ਏਅਰਪੋਰਟ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਸਮੇਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨੂੰ ਫੁੱਲਾਂ ਅਤੇ ਬਿਜਲੀ ਦੀਆਂ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਜਾਵੇਗਾ। <br> </p>