<p>ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਆਕਾਸ਼ ਵਿੱਚ ਰੰਗ–ਬਿਰੰਗੀ ਰੌਸ਼ਨੀ ਨਾਲ ਚਮਕਦੀ ਆਤਿਸ਼ਬਾਜ਼ੀ ਨੇ ਮਾਹੌਲ ਨੂੰ ਅਧਿਆਤਮਿਕ ਰੰਗਤ ਬਖ਼ਸ਼ੀ। ਇਹ ਨਜ਼ਾਰਾ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰਨ ਪਹੁੰਚੀਆਂ। ਸੰਗਤਾਂ ਨੇ ਮੱਥਾ ਟੇਕਣ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦੀਵੇ ਜਗਾ ਕੇ ਸੁੰਦਰ ਦੀਪਮਾਲਾ ਕੀਤੀ। ਕਿਹਾ ਜਾ ਰਿਹਾ ਹੈ ਕਿ ਅੱਜ ਲੱਖ ਦੇ ਕਰੀਬ ਦੇਸੀ ਘਿਓ ਦੇ ਦੀਵੇ ਜਗਾਏ ਗਏ ਹਨ, ਜਿਨ੍ਹਾਂ ਨਾਲ ਪੂਰਾ ਪ੍ਰੰਗਣ ਰੌਸ਼ਨੀ ਨਾਲ ਚਮਕ ਉੱਠਿਆ। <br><br> </p>
