<p>ਹੁਸ਼ਿਆਰਪੁਰ: ਹਾਲੇ ਹਰਵੀਰ ਦਾ ਮਾਮਲਾ ਠੰਢਾ ਵੀ ਨਹੀਂ ਹੋਇਆ ਸੀ ਅਤੇ ਇੱਕ ਹੋਰ ਮਾਮਲਾ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਬਾਗਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਅੱਜ ਸਵੇਰ ਇੱਕ ਪ੍ਰਵਾਸੀ ਵੱਲੋਂ ਇੱਕ ਬੱਚੇ ਨਾਲ ਕੁਕਰਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਥੋਂ ਲੰਘ ਰਹੀ ਇੱਕ ਮਹਿਲਾ ਵੱਲੋਂ ਦੇਖਣ ਉੱਤੇ ਰੋਲਾ ਪਾ ਦਿੱਤਾ ਗਿਆ ਅਤੇ ਉਸ ਪ੍ਰਵਾਸੀ ਨੂੰ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ। ਇਸ ਦੀ ਜਾਣਕਾਰੀ ਤੁਰੰਤ ਪਿੰਡ ਵਾਸੀਆਂ ਨੇ ਹਰਿਆਣਾ ਪੁਲਿਸ ਨੂੰ ਕੀਤੀ ਅਤੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਪ੍ਰਵਾਸੀ ਵੱਲੋਂ ਹੈਂਡੀਕੈਪਟ ਬੱਚੇ ਨਾਲ ਗਲਤ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। </p>