<p>ਲੁਧਿਆਣਾ : ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਭਰ ਜਵਾਨੀ ਵਿੱਚ ਪਰਿਵਾਰ ਅਤੇ ਦੁਨੀਆਂ ਨੂੰ ਅਲਵਿਦਾ ਜਵੰਦਾ ਕਹਿ ਗਏ ਹਨ। ਦੁਪਹਿਰ ਲਗਭਗ ਡੇਢ ਵਜੇ ਦੇ ਕਰੀਬ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਸਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਟਰੈਕਟਰ ਟਰਾਲੀ ਦੇ ਵਿੱਚ ਰੱਖ ਕੇ ਪਿੰਡ ਦੇ ਵਿੱਚ ਅੰਤਿਮ ਦਰਸ਼ਨਾਂ ਦੇ ਲਈ ਇੱਕ ਯਾਤਰਾ ਵੀ ਕੱਢੀ ਗਈ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਨੇੜੇ ਬਣੇ ਹੀ ਮੈਦਾਨ ਦੇ ਵਿੱਚ ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਕਈ ਕਲਾ ਜਗਤ ਦੇ ਸਿਆਸੀ ਜਗਤ ਦੀਆਂ ਹਸਤੀਆਂ ਵੀ ਪਹੁੰਚੀਆਂ ਹੋਈਆਂ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿੰਡ ਪੋਨਾ ਪਹੁੰਚੇ। ਇਸ ਦੌਰਾਨ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਰਵਿੰਦਰ ਗਰੇਵਾਲ, ਰੇਸ਼ਮ ਅਨਮੋਲ, ਜਸਬੀਰ ਜੱਸੀ, ਆਰ ਨੇਤ, ਸੁਰਜੀਤ ਖਾਨ, ਮੁਹੰਮਦ ਸਦੀਕ, ਹਰਬੀ ਸੰਧੂ ਅਤੇ ਹੋਰ ਕਈ ਸੰਗੀਤ ਅਤੇ ਪੰਜਾਬੀ ਸਿਨੇਮਾ ਜਗਤ ਦੀਆਂ ਹਸਤੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਵਧਾਈ ਦਿੱਤੀ। </p>