Surprise Me!

6 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ ਤੋਂ ਵੱਧ ਹੈਰੋਇਨ ਬਰਾਮਦ

2025-10-11 11 Dailymotion

<p>ਮੋਗਾ: ਜ਼ਿਲ੍ਹਾ ਪੁਲਿਸ ਦੀ ਸੀ.ਆਈ.ਏ. ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪੁਲਿਸ ਨੇ ਦੋ ਵੱਖ–ਵੱਖ ਮਾਮਲਿਆਂ ਵਿੱਚ 7 ਕਿਲੋ 520 ਗ੍ਰਾਮ ਹੀਰੋਇਨ ਬਰਾਮਦ ਕੀਤੀ। ਦੋਨਾਂ ਮਾਮਲਿਆਂ ਵਿੱਚ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ, ਤਾਂ ਜੋ ਉਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾ ਸਕੇ। ਐਸ.ਐਸ.ਪੀ. ਅਜੈ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਦੇ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਇਆ ਜਾ ਰਿਹਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਅਜੀਤਵਾਲਾ ਥਾਣੇ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਜਦੋਂ ਉਸ ਦੇ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਗਈ ਤਾਂ ਹੋਰ ਸਾਥੀਆਂ ਦੇ ਕਾਬੂ ਆਉਣ ‘ਤੇ ਉਨ੍ਹਾਂ ਤੋਂ 2 ਕਿਲੋ 503 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਖੁਖਰਾਣਾ ਮੰਡੀ ‘ਚ ਛਾਪੇਮਾਰੀ ਦੌਰਾਨ 3 ਮੁਲਜ਼ਮਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੇ ਕਬਜ਼ੇ ਤੋਂ 5 ਕਿਲੋ ਹੈਰੋਇਨ ਬਰਾਮਦ ਹੋਈ।</p>

Buy Now on CodeCanyon