<p>ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਫਤਿਹਾਬਾਦ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਹੋਇਆ ਹੈ। ਐੱਸਐੱਸਪੀ ਰਵਜੋਤ ਕੌਰ ਗਰੇਵਾਲ ਮੁਤਾਬਿਕ ਨਾਕਾਬੰਦੀ ਦੌਰਾਨ ਗੈਂਗਸਟਰਾਂ ਨੇ ਪੁਲਿਸ ਨੂੰ ਵੇਖ ਕੇ ਆਪਣੀ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਜਦੋਂ ਪੁਲਿਸ ਨੇ ਪਿੱਛਾ ਕੀਤਾ ਤਾਂ ਦੋਵਾਂ ਗੈਂਗਸਟਰਾਂ ਨੇ ਪੁਲਿਸ ਟੀਮ ਉੱਤੇ ਹਮਲਾ ਕਰਦਿਆਂ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਗੁਰਸੇਵਕ ਸਿੰਘ ਦੀ ਲੱਤ ਵਿੱਚ ਗੋਲੀ ਵੱਜੀ, ਉਸ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ। ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਉੱਤੇ ਪਹਿਲਾਂ ਵੀ ਛੇ ਮੁਕਦਮੇ ਦਰਜ ਹਨ। ਇਸ ਗੈਂਗਸਟਰ ਦਾ ਸਬੰਧ ਸੱਤਾ ਨੌਸ਼ਹਿਰਾ ਗੈਂਗ ਨਾਲ ਹੈ। </p>