ਅੰਮ੍ਰਿਤਸਰ: ਦੁਪਹਿਰ ਕਰੀਬ 12 ਵਜੇ ਇੱਕ ਦਿਲ ਦਹਿਲਾ ਦੇਣ ਵਾਲੀ ਸੜਕ ਦੁਰਘਟਨਾ ਵਾਪਰੀ। ਮਜੀਠਾ-ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਪਿੰਡ ਨਾਗ ਨਵੇ ਦੇ ਬੱਸ ਅੱਡੇ ਦੇ ਕੋਲ ਇੱਕ ਤੇਜ਼ ਰਫਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਿੰਨੀ ਬੱਸ ਦੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਹੈ ਕਿ ਡਰਾਈਵਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਦੁਰਘਟਨਾ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।