Surprise Me!

ਸ੍ਰੀ ਦਰਬਾਰ ਸਾਹਿਬ ਨੇੜੇ ਇਮਾਰਤ ਡਿੱਗਣ ਨਾਲ ਮਜ਼ਦੂਰ ਜ਼ਖ਼ਮੀ

2025-10-18 1 Dailymotion

<p>ਅੰਮ੍ਰਿਤਸਰ ਦੇ ਵਿਰਾਸਤੀ ਇਲਾਕੇ ‘ਚ ਭਰਾਵਾਂ ਦੇ ਢਾਬੇ ਨੇੜੇ ਇੱਕ ਇਮਾਰਤ ਅਚਾਨਕ ਢਹਿ ਗਈ। ਇਸ ਇਮਾਰਤ ‘ਚ ਕੁਝ ਮਜ਼ਦੂਰ ਕੰਮ ਕਰ ਰਹੇ ਸਨ। ਹਾਦਸੇ ਵਿੱਚ ਇੱਕ ਮਜ਼ਦੂਰ ਸਰਵਨ ਸਿੰਘ, ਜੋ ਕਿ ਪਿੰਡ ਲੱਧੇਵਾਲ ਦਾ ਰਹਿਣ ਵਾਲਾ ਹੈ, ਜ਼ਖਮੀ ਹੋ ਗਿਆ। ਉਸ ਦੀ ਲੱਤ ‘ਤੇ ਸੱਟ ਲੱਗੀ ਹੈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਦੀ ਗੰਭੀਰਤਾ ਇਸ ਗੱਲ ਤੋਂ ਵੀ ਲਗਾਈ ਜਾ ਸਕਦੀ ਹੈ ਕਿ ਇਹ ਥਾਂ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਤੋਂ ਥੋੜੀ ਹੀ ਦੂਰੀ 'ਤੇ ਸਥਿਤ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸੈਲਾਨੀ ਆਉਂਦੇ ਹਨ। ਚਸ਼ਮਦੀਦ ਸਾਹਿਬ ਸਿੰਘ ਨੇ ਦੱਸਿਆ ਕਿ ਇਮਾਰਤ ਦਾ ਕੰਮ ਚੱਲ ਰਿਹਾ ਸੀ ਪਰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਜਾਂ ਸੇਫਟੀ ਦਾ ਕੋਈ ਪ੍ਰਬੰਧ ਨਹੀਂ ਸੀ। ਸਥਾਨਕ ਪ੍ਰਸ਼ਾਸਨ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਅਣਦੇਖੀ ਜ਼ਿੰਮੇਵਾਰੀ ਹੋਵੇਗੀ, ਉਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ ਨੇ ਇਲਾਕੇ ‘ਚ ਸੁਰੱਖਿਆ ਮਿਆਰਾਂ 'ਤੇ ਸਵਾਲ ਖੜੇ ਕਰ ਦਿੱਤੇ ਹਨ, ਖਾਸ ਕਰਕੇ ਇਨ੍ਹਾਂ ਇਲਾਕਿਆਂ ‘ਚ ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਆਉਂਦੇ ਹਨ।</p>

Buy Now on CodeCanyon