ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਚਲਾਈ ਗਈ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸਬੰਧ ਵਿੱਚ ਸੰਗਰੂਰ ਜ਼ਿਲ੍ਹੇ ਤੋਂ 100 ਟਰੈਕਟਰਾਂ ਦਾ ਜਥਾ ਰਮਦਾਸ ਇਲਾਕੇ ਵਿੱਚ ਪਹੁੰਚਿਆ, ਜਿੱਥੇ ਰਾਵੀ ਦਰਿਆ ਪਾਰ ਹੜ੍ਹ ਨਾਲ਼ ਪ੍ਰਭਾਵਿਤ ਜ਼ਮੀਨਾਂ ਨੂੰ ਪੱਧਰਾ ਕਰਕੇ ਵਾਹਿਯੋਗ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਹੜ੍ਹਾਂ ਕਾਰਨ ਖੇਤਾਂ ਵਿੱਚ ਰੇਤ ਅਤੇ ਗਾਰ ਦੇ ਪੜਾਅ ਬਣ ਗਏ ਸਨ, ਜਿਸ ਕਾਰਨ ਕਿਸਾਨਾਂ ਲਈ ਸਮੇਂ ’ਤੇ ਕਣਕ ਦੀ ਬਿਜਾਈ ਕਰਨਾ ਮੁਸ਼ਕਲ ਹੋ ਗਿਆ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੀਕੇਯੂ ਏਕਤਾ ਉਗਰਾਹਾਂ ਨੇ ਪੜਾਅਵਾਰ ਰਾਹਤ ਯੋਜਨਾ ਤਹਿਤ ਇਸ ਪੱਧਰੀ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਖੇਤਾਂ ਦੀ ਪੱਧਰੀ ਅਤੇ ਸਫਾਈ ਦਾ ਕੰਮ ਜੰਗੀ ਪੱਧਰ ਉੱਤੇ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਆਪਣੇ ਖੇਤਾਂ ਵਿੱਚ ਮੁੜ ਬਿਜਾਈ ਕਰ ਸਕਣ।