Surprise Me!

ਪੰਜਾਬ 'ਚ ਇੱਕ ਹੋਰ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਤਸਕਰੀ ਦੇ ਪੈਸੇ ਨਾਲ ਬਣਾਇਆ ਸੀ ਘਰ

2025-10-31 1 Dailymotion

<p>ਫਿਰੋਜ਼ਪੁਰ: ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅੱਜ ਫਿਰ ਇੱਕ ਵਾਰ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਅਤੇ ਐਨਡੀਪੀਸੀ ਐਕਟ ਦੇ ਕਈ ਮੁਕਦਮਿਆਂ ਵਿੱਚ ਨਾਮਜ਼ਦ ਮੁਲਜ਼ਮ ਬੂਟਾ ਸਿੰਘ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਬੂਟਾ ਸਿੰਘ ਵੱਲੋਂ ਸਰਕਾਰੀ ਜ਼ਮੀਨ ਉੱਪਰ ਕਬਜ਼ਾ ਕਰਕੇ ਅਤੇ ਨਸ਼ੇ ਦੇ ਪੈਸੇ ਨਾਲ ਇਹ ਘਰ ਬਣਾਇਆ ਸੀ। ਇਸ ਉੱਪਰ ਪਹਿਲਾਂ ਕਰੋੜਾਂ ਰੁਪਏ ਦੀ ਹੈਰੋਇਨ ਤਸਕਰੀ ਦੇ ਮੁਕਦਮੇ ਦਰਜ ਹਨ।  ਜਦੋਂ ਤੋਂ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਚਲਾਇਆ ਗਿਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਫਿਰੋਜ਼ਪੁਰ ਜ਼ਿਲ੍ਹੇ ਵਿੱਚ 1250 ਮੁਕਦਮੇ ਐਨਡੀਪੀਸੀ ਐਕਟ ਦੇ ਦਰਜ ਕੀਤੇ ਗਏ ਹਨ ਅਤੇ 1550 ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 231 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ 10 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ।</p>

Buy Now on CodeCanyon