<p>ਸ੍ਰੀ ਅਨੰਦਪੁਰ ਸਾਹਿਬ: ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਲੈਕੇ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਲੱਖਾਂ ਦੀ ਗਿਣਤੀ 'ਚ ਸੰਗਤ ਆਉਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਇੱਕ ਹਫ਼ਤੇ ਦੇ ਕਰੀਬ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਤੇ ਸ਼ਹੀਦੀ ਤੋਂ ਪੰਜਵੇਂ ਦਿਨ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਦਿਵਸ ਹੋਵੇਗਾ, ਜਿਸ 'ਤੇ ਬਹੁਤ ਹੀ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਵੇਂ ਕੋਈ ਆਮ ਹੈ ਜਾਂ ਭਾਵੇਂ ਕੋਈ ਖਾਸ ਵੀ ਕਿਉਂ ਨਾ ਹੋਵੇ, ਉਹ ਸੰਗਤ ਰੂਪ 'ਚ ਗੁਰਦੁਆਰਾ ਸਾਹਿਬ ਨਤਮਸਤਕ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ 'ਤੇ ਢੁੱਕਵਾਂ ਸਾਥ ਨਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਵੱਖਰੇ ਸਮਾਗਮ ਨਾ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਸਰਕਾਰ ਵੱਖਰੇ ਸਮਾਗਮ ਕਰ ਰਹੀ ਹੈ। </p>
