<p>ਅੰਮ੍ਰਿਤਸਰ: ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸ਼ਹੀਦਾਂ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਤੋਂ ਲੈ ਕੇ ਨਵੰਬਰ 1984 ਦੇ ਸਿੱਖ ਨਰਸੰਘਾਰ ਤੱਕ ਸ਼ਹੀਦ ਹੋਏ ਬੱਚਿਆਂ, ਮਹਿਲਾਵਾਂ ਅਤੇ ਸਿੰਘਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਤਿਹਾਸਿਕ ਤੌਰ 'ਤੇ, ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਸੈਨਾ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਰਾ ਸਿੰਘ ਸਮੇਤ ਹਜ਼ਾਰਾਂ ਸਿੱਖ ਸ਼ਹੀਦ ਹੋਏ ਸਨ। </p>
