<p>ਕਪੂਰਥਲਾ: ਬੀਤੀ ਦੇਰ ਰਾਤ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਨੂਰੋਵਾਲ ਵਿਖੇ ਇੱਕ ਕਾਰੋਬਾਰੀ ਵੱਲੋਂ ਡੰਪ ਕੀਤੀ ਗਈ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਭਿਆਨਕ ਅੱਗ ਲੱਗੀ ਗਈ। ਪਰਾਲੀ ਮਾਲਕ ਨੇ ਦੱਸਿਆ ਕਿ ਉਸ ਨੂੰ ਪੂਰੀ ਸ਼ੰਕਾ ਹੈ ਕਿ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾਈ ਗਈ ਹੈ। ਪਿਛਲੀ ਵਾਰ ਵੀ ਅੱਗ ਲੱਗਣ ਕਾਰਨ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਸੀ ਤੇ ਇਸ ਵਾਰ ਵੀ ਮੁੜ ਤੋਂ ਹੋ ਗਿਆ ਹੈ। ਇਸ ਮੌਕੇ ਸਥਾਨਕ ਲੋਕਾ ਨੇ ਦੱਸਿਆ ਕਿ ਪਿਛਲੇ ਬੀਤੇ ਸਾਲ ਵੀ ਇਨ੍ਹਾਂ ਦਿਨਾਂ ਵਿੱਚ ਹੀ ਪਰਾਲੀ ਦੇ ਡੰਪਾਂ ਨੂੰ ਅੱਗ ਲੱਗ ਗਈ ਸੀ ਅਤੇ ਪ੍ਰਸ਼ਸ਼ਾਨ ਵੱਲੋਂ ਪੂਰੇ ਪਿੰਡ ਨੂੰ ਰੈੱਡ ਅਲਰਟ ਕਰ ਦਿੱਤਾ ਸੀ ਕਿ ਇਸ ਡੰਪ ਨੂੰ ਇੱਥੋਂ ਪੱਕੇ ਤੌਰ 'ਤੇ ਹਟਵਾ ਦਿੱਤਾ ਜਾਵੇ ਨਹੀਂ ਤਾਂ ਬਾਅਦ ਵਿੱਚ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਕਈ ਵਾਰ ਲਾਗਲੀਆਂ ਫਸਲਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖਤਰਾ ਬਣ ਜਾਂਦਾ ਹੈ। ਉਥੇ ਇਸ ਸਬੰਧੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਡੂੰਘਾਈ ਨਾਲ ਕੀਤੀ ਜਾਵੇਗੀ। </p>
