<p>ਅੰਮ੍ਰਿਤਸਰ: ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਘੋਨੇਵਾਲ ਤੋਂ ਦੋ AK47 ਅਸਾਲਟ ਰਾਇਫਲ, 8 ਮੈਗਜ਼ੀਨ, 245 ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ 1 ਪਿਸਤੌਲ, 2 ਮੈਗਜ਼ੀਨ ਅਤੇ ਉਸ ਦੇ 50 ਕਾਰਤੂਸ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀ ਦੀ ਮੱਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲ ਤੋਂ ਸ਼ੱਕੀ ਬੈਗ ਮਿਲਿਆ। ਜਿਸ ਵਿੱਚੋ ਦੋ AK47 ਅਸਾਲਟ ਰਾਇਫਲ, 8 ਮੈਗਜ਼ੀਨ, 245 ਕਾਰਤੂਸ ਦੇ ਨਾਲ-ਨਾਲ 1 ਪਿਸਤੌਲ, 2 ਮੈਗਜ਼ੀਨ ਅਤੇ ਉਸ ਦੇ 50 ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸ਼ਾਂਤੀ ਭੰਗ ਕਰਨ ਲਈ ਲਗਾਤਾਰ ਇਸ ਤਰ੍ਹਾਂ ਦੀ ਹਰਕਤਾਂ ਕਰ ਰਿਹਾ ਹੈ, ਜਿਸ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਲਗਾਤਾਰ ਨਾਕਾਮ ਕਰ ਰਹੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਅਤੇ ਇਸ ਮਾਮਲੇ ਦੀ ਜਾਂਚ ਕਰਕੇ ਉਨ੍ਹਾਂ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ, ਜਿਨ੍ਹਾਂ ਨੇ ਇਸ ਖੇਪ ਨੂੰ ਲੈਕੇ ਜਾਣਾ ਸੀ।</p>
