Surprise Me!

ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ, ਬੱਚੇ ਨੇ ਦੱਸੀ ਹਾਦਸੇ ਦੀ ਵਜ੍ਹਾਂ, ਕਿਹਾ-ਡਰਾਈਵਰ...

2025-11-09 24 Dailymotion

<p>ਫਤਿਹਗੜ੍ਹ ਸਾਹਿਬ: ਸੰਗਰੂਰ ਦੇ ਲਹਿਰਾਗਾਗਾ ਤੋਂ ਚੰਡੀਗੜ੍ਹ ਟੂਰ 'ਤੇ ਜਾ ਰਹੀ ਸਕੂਲ ਬੱਸ ਸਰਹਿੰਦ ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਚੁੰਨੀ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ ਬੱਸ ਡਰਾਈਵਰ ਅਤੇ ਸਕੂਲ ਦੇ ਪ੍ਰਿੰਸੀਪਲ ਸਮੇਤ 11 ਵਿਦਿਆਰਥੀ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਮੋਹਾਲੀ ਦੇ ਨਿੱਜੀ ਹਸਪਤਾਲ ਭੇਜਿਆ ਗਿਆ ਹੈ। ਡੀਐਸਪੀ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਲਹਿਰਾਗਾਗਾ ਦੇ ਨਿੱਜੀ ਸਕੂਲ ਦੀਆਂ ਤਿੰਨ ਬੱਸਾਂ ਵਿਦਿਆਰਥੀਆਂ ਨੂੰ ਚੰਡੀਗੜ੍ਹ ਟੂਰ 'ਤੇ ਲੈ ਕੇ ਜਾ ਰਹੀਆਂ ਸੀ, ਜਿਨ੍ਹਾਂ ਵਿਚੋਂ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 11 ਲੋਕ ਜ਼ਖਮੀ ਹੋਏ ਅਤੇ ਉਨ੍ਹਾਂ ਦਾ ਇਲਾਜ਼ ਨਿੱਜੀ ਹਸਪਤਾਲ ਵਿਖੇ ਚੱਲ ਰਿਹਾ ਹੈ। ਦੂਜੇ ਪਾਸੇ ਸਕੂਲ ਬੱਸ ਵਿੱਚ ਸਵਾਰ ਬੱਚੇ ਅਭਿਸ਼ੇਕ ਸਿੰਘ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਚੱਕਰ ਆ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਅਤੇ ਬੱਚੇ ਜ਼ਖਮੀ ਹੋਏ।</p>

Buy Now on CodeCanyon