<p>ਸ੍ਰੀ ਫਤਹਿਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਦਰਜ ਕੀਤੀ ਹੈ। ਜਿਸ ਦੀ ਖੁਸ਼ੀ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਵੱਲੋਂ ਪਾਰਟੀ ਦੇ ਵਿੱਚ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ ਗਏ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਪੰਜਾਬ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਹੋਈ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਵੀ ਲੋਕਾਂ ਨੂੰ ਧਮਕੀ ਦਿੱਤੀ ਜਾ ਰਹੀ ਸੀ ਕਿ 2027 ਦੇ ਵਿੱਚ ਕਾਂਗਰਸ ਦੀ ਸਰਕਾਰ ਆ ਰਹੀ ਹੈ ਪਰ ਤਰਨ ਤਾਰਨ ਦੇ ਲੋਕਾਂ ਨੇ ਉਨ੍ਹਾਂ ਦੇ ਮੂੰਹ 'ਤੇ ਚਪੇੜ ਮਾਰੀ ਹੈ ਅਤੇ ਕਾਂਗਰਸ ਪਾਰਟੀ ਦੀ ਜ਼ਮਾਨਤ ਜ਼ਬਤ ਹੋ ਗਈ ਹੈ। <br> </p>
