<p>ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ, ਉੱਥੇ ਛੋਟੇ ਬੱਚਿਆਂ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਉੱਪਰ ਕੀਤਾ ਕੀਰਤਨ ਅਤੇ ਧਾਰਮਿਕ ਕਵਿਤਾਵਾਂ ਸੁਣਾਈਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕ ਗੁਰਦੁਆਰਾ ਸਾਹਿਬ ਨਤਮਸਤਕ ਹੋ ਰਹੇ ਹਨ। ਲੁਧਿਆਣਾ ਵਿਖੇ ਗੁਰੂ ਨਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰਪੁਰਬ ਨੂੰ ਸਮਰਪਿਤ ਅੱਜ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਪਰ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। </p>
