<p>ਰੂਪਨਗਰ: ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੇ ਬੇਟੇ ਨਵਜੀਤ ਨਵੀ ਦੇ ਜਨਮਦਿਨ ਮੌਕੇ ਤਮਾਮ ਪੰਜਾਬ ਕਾਂਗਰਸ ਲੀਡਰਸ਼ਿੱਪ ਪਹੁੰਚੀ। ਚੰਨੀ ਦੇ ਘਰ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਪਾ, ਸਾਬਕਾ ਮੁੱਖ ਮੰਤਰੀ ਪੰਜਾਬ ਰਜਿੰਦਰ ਕੌਰ ਭੱਠਲ, ਭਾਰਤ ਭੂਸ਼ਣ ਆਸ਼ੂ, ਵਰਿੰਦਰ ਢਿੱਲੋ ਅਤੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਖਾਸ ਤੌਰ ਦੇ ਉੱਤੇ ਮੌਜੂਦ ਰਹੇ। ਇਸ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਚੰਨੀ ਨੂੰ ਵਿਸ਼ੇਸ਼ ਤੌਰ ਉੱਤੇ ਮਿਲੇ। <br><br> </p>
