<p>ਕਪੂਰਥਲਾ: ਸ਼ਹਿਰ ਦੇ ਨਜ਼ਦੀਕੀ ਇਲਾਕੇ 'ਚ ਇੱਕ 18 ਸਾਲਾ ਕੁੜੀ ਵੱਲੋਂ ਖੁਕਦੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ 12ਵੀਂ ਜ਼ਮਾਤ 'ਚ ਪੜ੍ਹਦੀ ਸੀ। ਅੱਜ ਜਦੋਂ ਉਨ੍ਹਾਂ ਦਾ ਪਰਿਵਾਰ ਘਰ ਨਹੀਂ ਸੀ ਤਾਂ ਸਕੂਲ ਤੋਂ ਆਈ ਉਨ੍ਹਾਂ ਦੀ ਲੜਕੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਲੜਕੀ ਨੂੰ ਕਪੂਰਥਲਾ ਸਿਵਲ ਹਸਪਤਾਲ ਲੈਕੇ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਇੱਕ ਲੜਕਾ ਉਨ੍ਹਾਂ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਸੀ ਤੇ ਗਲਤ ਵੀਡੀਓ ਅਤੇ ਸੁਨੇਹੇ ਭੇਜਦਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕ ਲਿਆ। ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪਹੁੰਚੇ ਐਸ.ਐਚ.ਓ. ਅਮਨਦੀਪ ਨਾਹਰ ਨੇ ਕਿਹਾ ਕਿ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਹੈ ਤੇ ਪਰਿਵਾਰ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।</p>
