Surprise Me!

'ਆਪਣੇ ਵੋਟ ਹੱਕ ਦਾ ਜ਼ਰੂਰ ਕਰੋ ਇਸਤੇਮਾਲ' ਪਟਿਆਲਾ 'ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡੀਸੀ ਨੇ ਕੀਤੀ ਅਪੀਲ

2025-12-14 0 Dailymotion

<p>ਪਟਿਆਲਾ:  ਅੱਜ ਪੰਜਾਬ ਭਰ ਵਿੱਚ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 123 ਬਲਾਕ ਕਮੇਟੀਆਂ ਦੀਆਂ ਚੋਣਾਂ ਤਹਿਤ ਵੋਟਿੰਗ ਹੋ ਰਹੀ ਹੈ। ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪੋਲਿੰਗ ਬੂਥਾਂ ਉੱਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਵੋਟ ਦੀ ਵਰਤੋਂ ਕਰੋ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਲਈ ਵੋਟਿੰਗ ਸ਼ਾਂਤਮਈ ਢੰਗ ਨਾਲ ਚੱਲ ਰਹੀ ਹੈ। ਡੀਸੀ ਨੇ ਕਿਹਾ ਕਿ 'ਵੋਟਾਂ ਸਬੰਧੀ ਹਰ ਪ੍ਰਕਾਰ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਦਿੱਤੇ ਗਏ ਨੰਬਰਾਂ 'ਤੇ ਸੰਪਰਕ ਕਰਕੇ ਆਪਣੀ ਗੱਲ ਰੱਖ ਸਕਦਾ ਹੈ। ਅਸੀਂ ਹਰ ਬੂਥ 'ਤੇ ਚੈਕਿੰਗ ਕੀਤੀ ਹੈ ਸਾਰੀਆਂ ਸਹੁਲਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ।' ਜ਼ਿਕਰਯੋਗ ਹੈ ਕਿ ਬੇਸ਼ੱਕ ਸਵੇਰ ਤੋਂ ਕਈ ਥਾਵਾਂ ਉੱਤੇ ਠੰਡ ਕਾਰਨ ਸੰਘਣੀ ਧੁੰਦ ਹੈ ਪਰ ਬਾਵਜੁਦ ਇਸ ਦੇ ਲੋਕਾਂ ਵੱਲੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।</p>

Buy Now on CodeCanyon