<p>ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਮਾਨਸਾ ਅਦਾਲਤ ਵਿੱਚ ਪੇਸ਼ੀ ਹੋਈ ਅਤੇ ਮੂਸੇਵਾਲਾ ਦੇ ਪਿਤਾ ਗਵਾਹੀ ਦੇਣ ਦੇ ਲਈ ਪਹੁੰਚੇ ਇਸ ਦੌਰਾਨ ਮੂਸੇਵਾਲਾ ਦੀ ਥਾਰ ਵੀ ਅਦਾਲਤ ਵਿੱਚ ਪੇਸ਼ ਕੀਤੀ ਗਈ। ਮਾਨਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ 16 ਜਨਵਰੀ 2026 ਨੂੰ ਰੱਖੀ ਗਈ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਪੇਸ਼ੀ ਦੇ ਲਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾਲਤ ਦੇ ਵਿੱਚ ਪੇਸ਼ ਹੋਏ ਪਰ ਉਨ੍ਹਾਂ ਦੀ ਗਵਾਹੀ ਪੂਰੀ ਨਹੀਂ ਹੋਈ। ਸ਼ਨਾਖਤ ਦੇ ਲਈ ਥਾਰ ਗੱਡੀ ਵੀ ਪੇਸ਼ ਕੀਤੀ ਗਈ ਸੀ। ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪਿਛਲੀ ਪੇਸ਼ੀ ਦੇ ਦੌਰਾਨ ਸ਼ੂਟਰਾਂ ਅਤੇ ਵਾਰਦਾਤ ਵਿੱਚ ਵਰਤੀਆਂ ਗਈਆਂ ਗੱਡੀਆਂ ਦੀ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋ ਸ਼ਨਾਖਤ ਕੀਤੀ ਗਈ ਸੀ। <br> </p>
