<p>ਅੰਮ੍ਰਿਤਸਰ: ਦਿਹਾਤੀ ਪੁਲਿਸ ਵੱਲੋਂ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਲੱਭ ਕੇ ਅਸਲ ਮਾਲਕਾਂ ਤੱਕ ਪਹੁੰਚਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਨੇ ਸ਼ਾਨਦਾਰ ਨਤੀਜੇ ਦਿੱਤੇ ਹਨ। SSP ਅੰਮ੍ਰਿਤਸਰ ਰੂਰਲ ਸ਼ਸੋਹਿਲ ਮੀਰ ਦੀ ਅਗਵਾਈ ਹੇਠ ਚਲਾਈ ਗਈ Missing Mobile Identification Campaign ਤਹਿਤ ਸਿਰਫ਼ ਇੱਕ ਮਹੀਨੇ ਦੇ ਅੰਦਰ 300 ਗੁੰਮਸ਼ੁਦਾ ਮੋਬਾਇਲ ਫੋਨ ਟ੍ਰੇਸ ਕਰਕੇ ਬਰਾਮਦ ਕੀਤੇ ਗਏ ਹਨ। ਇਨ੍ਹਾਂ ਮੋਬਾਇਲ ਫੋਨਾਂ ਦੀ ਕੁੱਲ ਕੀਮਤ ਲਗਭਗ 60 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸਾਰੇ ਮੋਬਾਇਲ ਫੋਨ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ। ਮੋਬਾਇਲ ਵਾਪਸ ਮਿਲਣ ’ਤੇ ਲੋਕਾਂ ਨੇ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਬਾਇਲ ਫੋਨ ਮਿਲਣਾ ਉਨ੍ਹਾਂ ਲਈ ਵੱਡੀ ਰਾਹਤ ਹੈ। ਅੰਮ੍ਰਿਤਸਰ ਰੂਰਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੋਬਾਇਲ ਗੁੰਮ ਹੋਣ ਦੀ ਸਥਿਤੀ ਵਿੱਚ ਤੁਰੰਤ ਨੇੜਲੇ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾ ਕੇ CIER Help Desk ਨਾਲ ਸੰਪਰਕ ਕੀਤਾ ਜਾਵੇ।</p>
