<p>ਪਟਿਆਲਾ: ਪਟਿਆਲਾ ਕੇਂਦਰੀ ਸੁਧਾਰ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਜੇਲ ਪ੍ਰੰਗਣ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਵੇਖਣ ਨੂੰ ਮਿਲੇ। ਐਸਐਸਪੀ ਪਟਿਆਲਾ ਵਰੁਣ ਸ਼ਰਮਾ ਅਤੇ ਡੀਆਈਜੀ ਜੇਲ੍ਹਾਂ ਦਲਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਇੱਕ ਵੱਡਾ ਸਰਚ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਵਿੱਚ ਲਗਭਗ 200 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਸ਼ਾਮਲ ਰਹੇ। ਜੇਲ੍ਹ ਦੇ ਹਰ ਬੈਰਕ ਅਤੇ ਹਿੱਸੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਚ ਆਪਰੇਸ਼ਨ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੈਦੀਆਂ ਦੀ ਸਖ਼ਤੀ ਨਾਲ ਤਲਾਸ਼ੀ ਲਈ ਗਈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਸਰਗਰਮੀ ’ਤੇ ਪੂਰੀ ਤਰ੍ਹਾਂ ਨਕੇਲ ਕੱਸਣ ਲਈ ਅਜਿਹੇ ਅਭਿਆਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ।<br><br> </p>
