<p>ਅਜਨਾਲਾ(ਅੰਮ੍ਰਿਤਸਰ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੂੰ ਸਿਹਤ ਸਬੰਧੀ ਲਾਭ ਮਿਲਣਗੇ ਅਤੇ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ। ਅਜਨਾਲਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰਾਂ ਨੂੰ ਵਿਸ਼ੇਸ਼ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੰਟੀਅਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਤਿਆਰ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ। <br> </p>
