<p>ਬਠਿੰਡਾ: ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੋਕਾਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਇਸ ਵਾਰ ਬਠਿੰਡਾ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਜਿੱਥੇ ਪੈਟਰੋਲਿੰਗ ਕੀਤੀ ਗਈ। ਉੱਚੀਆਂ ਥਾਵਾਂ 'ਤੇ ਖੜ੍ਹ ਕੇ ਦੂਰਬੀਨ ਅਤੇ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਪਹਿਚਾਣ ਕੀਤੀ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਰ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਉੱਤੇ ਪੀਸੀਆਰ ਦੀਆਂ ਟੀਮਾਂ ਰਾਊਂਡ ਲਗਾ ਰਹੀਆਂ ਹਨ,ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਖਿਲਾਫ ਐਕਸ਼ਨ ਕੀਤਾ ਜਾਵੇਗਾ। </p>
